ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਜਿੱਥੇ ਬਹੁਤ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਅੰਦਰ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਜਿਸ ਦੀ ਪੰਜਾਬ ਵਾਸੀਆਂ ਵੱਲੋਂ ਲਗਾਤਾਰ ਤਰੀਫ਼ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ।
ਪੰਜਾਬ ਸਰਕਾਰ ਵੱਲੋਂ ਜਿਥੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ। ਕਿਉਂਕਿ ਇਸ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਤੇ ਨਿਸ਼ਾਨੇ ਸਾਧੇ ਗਏ ਹਨ ਤੇ ਖਰੀਆਂ-ਖਰੀਆਂ ਸੁਣਾਈਆਂ ਗਈਆਂ ਹਨ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਜਿਥੇ ਹੋਣ ਵਾਲੇ ਪਰਾਲੀ ਦੇ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ।
ਉਥੇ ਹੀ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਹੋਇਆਂ ਆਖਿਆ ਗਿਆ ਹੈ ਕਿ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਿਸ ਤੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਉਂਦੇ ਹੋਏ ਆਖਿਆ ਗਿਆ ਹੈ ਕਿ ਹਰਿਆਣਾ ਅਤੇ ਯੂਪੀ ਦੇ ਸ਼ਹਿਰ ਏਅਰ ਕੁਆਲਟੀ ਇੰਡੈਕਸ ਦੀ ਰਿਪੋਰਟ ਦੇ ਅਨੁਸਾਰ ਵਧੇਰੇ ਪ੍ਰਦੂਸ਼ਣ ਫੈਲਾ ਰਹੇ ਹਨ।
ਜਿਨ੍ਹਾਂ ਵਿਚ ਹਰਿਆਣੇ ਦੇ ਕਈ ਸ਼ਹਿਰ ਸ਼ਾਮਲ ਹਨ ਜਿਨ੍ਹਾਂ ਵਿੱਚ ਹਰਿਆਣੇ ਦਾ ਸ਼ਹਿਰ ਫਰੀਦਾਬਾਦ, ਭੋਪਾਲ , ਗੁੜਗਾਉਂ, ਗਵਾਲੀਅਰ, ਪਾਣੀਪਤ ਕੋਟਾ, ਰੋਹਤਕ ,ਹਿਸਾਰ, ਮਾਨਵੇਸਰ, ਆਗਰਾ, ਉਦੈਪੁਰ,ਜਬਲਪੁਰ, ਬੱਦੀ, ਸ਼ਹਿਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਜਿੱਥੇ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਹੋਣ ਤੋਂ ਰੋਕਿਆ ਗਿਆ ਹੈ। ਉੱਥੇ ਕਿਸਾਨ ਤੋਂ ਅੰਦੋਲਨ ਦਾ ਬਦਲਾ ਲੈਣ ਵਾਸਤੇ ਭਾਜਪਾ ਸਰਕਾਰ ਵੱਲੋਂ ਇਹ ਆਰੋਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਈ ਵੱਡੇ ਉਦਯੋਗ ਸਥਾਪਤ ਕੀਤੇ ਜਾ ਰਹੇ ਹਨ।
ਤਾਜਾ ਜਾਣਕਾਰੀ