ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਦੇ ਵਿੱਚ ਤੇ ਕਾਫੀ ਬਦਲਾਅ ਦੇਖਿਆ ਜਾ ਰਿਹਾ ਹੈ ਉਥੇ ਹੀ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਵੀ ਇਕ ਤੋਂ ਬਾਅਦ ਇਕ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ। ਹੁਣ ਤੱਕ ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੀਆਂ ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਵਾਸਤੇ ਕਈ ਉਪਰਾਲੇ ਕੀਤੇ ਜਾ ਚੁੱਕੇ ਹਨ। ਉਥੇ ਹੀ ਪੰਜਾਬ ਦੇ ਨੌਜਵਾਨਾਂ ਨੂੰ ਰੁਜਗਾਰ ਮੁਹਈਆ ਕਰਵਾਉਂਦੇ ਹੋਏ ਵੱਖ ਵੱਖ ਵਿਭਾਗਾਂ ਦੇ ਵਿੱਚ ਨੌਜਵਾਨਾਂ ਦੀ ਭਰਤੀ ਵੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ।
ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਵੀਟ ਕਰਕੇ ਪੰਜਾਬੀਆਂ ਨੂੰ ਇਹ ਖ਼ੁਸ਼ਖ਼ਬਰੀ ਦਿੱਤੀ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਅੱਜ ਆਪਣੇ ਮੰਤਰੀ ਮੰਡਲ ਦੀ ਮੀਟਿੰਗ ਕੀਤੀ ਗਈ ਸੀ ਉੱਥੇ ਹੀ ਕੈਬਨਿਟ ਦੀ ਹੋਈ ਇਸ ਅਹਿਮ ਬੈਠਕ ਦੌਰਾਨ ਪੰਜਾਬੀਆਂ ਦੇ ਨਾਲ ਕੁਝ ਜਾਣਕਾਰੀ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਂਝੀ ਕੀਤੀ ਗਈ ਹੈ ਜਿੱਥੇ ਉਹਨਾਂ ਵੱਲੋਂ ਟਵੀਟ ਕਰਕੇ ਇਸ ਬਾਰੇ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਸਤੇ ਉਨ੍ਹਾਂ ਵੱਲੋਂ ਪੰਜਾਬ ਵਿੱਚ ਇਕ ਪਲਾਂਟ ਲਗਾਉਣ ਦਾ ਕਰਾਰ ਟਾਟਾ ਸਟੀਲ ਕੰਪਨੀ ਦੇ ਨਾਲ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰਦੇ ਹੋਏ ਆਖਿਆ ਹੈ ਕਿ ਜਿੱਥੇ ਨੀਅਤ ਸੱਚੀ ਹੈ ਉਥੇ ਹੀ ਮੁਰਾਦਾਂ ਲੱਗਣ ਲੱਗ ਪਈਆਂ ਹਨ।
ਤੇ ਪੰਜਾਬ ਨੂੰ ਇਕ ਵਾਰ ਫਿਰ ਤੋਂ ਤਰੱਕੀ ਦੇ ਰਾਹ ਤੇ ਲਿਜਾਣ ਵਾਸਤੇ ਟਾਟਾ ਗਰੁੱਪ ਦਾ ਨਿਵੇਸ਼ ਇਸ ਦਿਸ਼ਾ ਵਿੱਚ ਇੱਕ ਅਗਲਾ ਕਦਮ ਹੋਵੇਗਾ। ਜਿਸ ਨਾਲ ਪੰਜਾਬ ਨੂੰ ਉਦਯੋਗਿਕ ਖੇਤਰ ਵਿਚ ਮੋਹਰੀ ਸੂਬਾ ਬਣਾਇਆ ਜਾਵੇਗਾ। ਲਗਾਏ ਜਾਣ ਵਾਲੇ ਇਸ ਪ੍ਰਾਜੈਕਟ ਦੇ ਜ਼ਰੀਏ ਜਿਥੇ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
ਉਥੇ ਹੀ ਪੰਜਾਬ ਆਰਥਿਕ ਤੌਰ ਤੇ ਵੀ ਖੁਸ਼ਹਾਲ ਹੋ ਜਾਵੇਗਾ। ਅੱਜ ਇਥੇ ਇਸ ਕੰਪਨੀ ਨੂੰ ਮੁੜ ਤੋਂ ਪੰਜਾਬ ਵਿੱਚ ਲਾਗੂ ਕੀਤੇ ਜਾਣ ਵਾਸਤੇ ਟਾਟਾ ਸਟੀਲ ਲਿਮਟਡ ਦੇ ਆਲਮੀ ਸੀ ਈ ਓ ਅਤੇ ਮੈਨੇਜਿੰਗ ਡਾਇਰੈਕਟਰ ਟੀ ਵੀ ਨਰੇਂਦਰਨ ਦੀ ਅਗਵਾਈ ਵਿੱਚ ਵਫਦ ਵੱਲੋਂ ਮੁਲਾਕਾਤ ਕੀਤੀ ਗਈ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਆਖਿਆ ਹੈ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕੰਪਨੀਆ ਆਉਣੀਆਂ ਸ਼ੁਰੂ ਹੋ ਗਈਆਂ ਹਨ।
ਤਾਜਾ ਜਾਣਕਾਰੀ