BREAKING NEWS
Search

ICU ਚ ਦਾਖਲ ਚੋਟੀ ਦੇ ਮਸ਼ਹੂਰ ਖਿਡਾਰੀ ਮਿਲਖਾ ਸਿੰਘ ਬਾਰੇ ਹੁਣੇ ਹੁਣੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਫੈਲੀ ਹੋਈ ਭਿਆਨਕ ਕਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਹੈ। ਤਾਂ ਜੋ ਸੂਬਾ ਸਰਕਾਰਾਂ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਸਖਤ ਹਦਾਇਤਾਂ ਜਾਰੀ ਕਰ ਸਕਣ। ਹੁਣ ਤੱਕ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ। ਜਿਨ੍ਹਾਂ ਵਿਚੋਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕਰ ਲਈ ਗਈ ਹੈ।

ਇਸ ਕਰੋਨਾ ਨਾਲ ਸਭ ਤੋਂ ਵਧੇਰੇ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਜਿੱਥੇ ਮੁੰਬਈ ਦੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਦੀ ਚਪੇਟ ਵਿਚ ਆ ਚੁੱਕੇ ਹਨ। ਆਈਸੀਯੂ ਵਿਚ ਦਖਲ ਚੋਟੀ ਦੇ ਮਸ਼ਹੂਰ ਖਿਡਾਰੀ ਮਿਲਖਾ ਸਿੰਘ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਿਛਲੇ ਦਿਨੀਂ ਮਿਲਖਾ ਸਿੰਘ ਨੂੰ ਸਥਿਤੀ ਗੰਭੀਰ ਹੋਣ ਤੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਥੇ ਹੀ ਉਹ ਹਸਪਤਾਲ ਅਤੇ ਡਾਕਟਰ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਜਨਤਕ ਕੀਤੀ ਗਈ ਹੈ।

ਡਾਕਟਰਾਂ ਨੇ ਦੱਸਿਆ ਕਿ ਉਹਨਾਂ ਦੀ ਸੇਹਤ ਵਿਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਉੱਡਣਾ ਸਿੱਖ ਦੇ ਨਾਂ ਨਾਲ ਮਸ਼ਹੂਰ ਮਿਲਖਾ ਸਿੰਘ 17 ਮਈ ਨੂੰ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਉਸ ਤੋਂ ਬਾਅਦ ਉਨ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਕੁਝ ਦਿਨ ਇਲਾਜ਼ ਅਧੀਨ ਰਹਿਣ ਪਿੱਛੋਂ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਉਪਰਾਂਤ ਕਰੋਨਾ ਦੀ ਰਿਪੋਰਟ ਨੈਗਟਿਵ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

ਉਸ ਤੋਂ ਬਾਅਦ ਉਨ੍ਹਾਂ ਨੂੰ ਘਰ ਵਿੱਚ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਸੀ। 3 ਜੂਨ ਨੂੰ ਉਨ੍ਹਾਂ ਦੀ ਆਕਸੀਜਨ ਲੈਵਲ ਘਟ ਜਾਣ ਕਾਰਨ ਮੁੜ ਪੀਜੀਆਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਉਹ ਜੇਰੇ ਇਲਾਜ ਹਨ। ਉਥੇ ਹੀ ਉਨ੍ਹਾਂ ਦੀ ਪਤਨੀ ਵੀ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਜਿਨ੍ਹਾਂ ਦੀ ਸਿਹਤ ਵਿੱਚ ਸੁਧਾਰ ਆ ਰਿਹਾ ਹੈ। 91 ਸਾਲਾ ਮਿਲਖਾ ਸਿੰਘ ਦਾ ਹੁਣ 15 ਜੂਨ ਨੂੰ ਕੋਰੋਨਾ ਟੈਸਟ ਦੁਬਾਰਾ ਕੀਤਾ ਜਾਵੇਗਾ। ਉਨ੍ਹਾਂ ਦੀ ਰਿਪੋਰਟ ਨੈਗਟਿਵ ਆਉਣ ਤੇ ਉਹਨਾਂ ਨੂੰ ਆਈਸੀਯੂ ਵਾਰਡ ਤੋਂ ਬਾਹਰ ਸ਼ਿਫਟ ਕੀਤਾ ਜਾਵੇਗਾ।



error: Content is protected !!