ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਵਿਚ ਕਰੋਨਾ ਪਾਬੰਦੀਆਂ ਨੂੰ ਲਾਗੂ ਤਾਂ ਕੀਤਾ ਗਿਆ ਹੈ ਪਰ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਇਸ ਕਰੋਨਾ ਦੀ ਚਪੇਟ ਵਿੱਚ ਆਈਆਂ ਹੋਈਆਂ ਹਨ। ਇਸ ਕਰੋਨਾ ਦੇ ਵਾਧੇ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕ ਪ੍ਰਭਾਵਤ ਹੋ ਰਹੇ ਹਨ। ਉਥੇ ਹੀ ਰਾਜਨੀਤਕ ਸਖਸ਼ੀਅਤਾਂ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਗਈਆਂ ਹਨ। ਬੀਤੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ ਜਿਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਹੁਣ ਆਈ ਸੀ ਯੂ ਵਿਚ ਦਾਖਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਹਸਪਤਾਲ ਵਿਚ ਦਾਖਲ ਹੋਏ ਸਨ। ਜਿੱਥੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਆਈਸੀਯੂ ਵਿਚ ਦਾਖ਼ਲ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਦੇ ਖੰਘ ਬੁਖਾਰ ਅਤੇ ਗਲਾ ਖਰਾਬ ਹੋਣ ਦੀ ਸ਼ਿਕਾਇਤ ਦੇ ਚੱਲਦੇ ਹੋਏ ਕਰੋਨਾ ਟੈਸਟ ਕੀਤੇ ਗਏ ਸਨ।
ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਦੇ ਕਰੋੜਾਂ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਗਈ ਸੀ। ਰਿਪੋਰਟ ਸਾਹਮਣੇ ਆਉਂਦੇ ਹੀ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖਲ ਕਰ ਲਿਆ ਗਿਆ ਸੀ। ਜਿੱਥੇ ਉਹ ਕਈ ਦਿਨ ਜੇਰੇ-ਇਲਾਜ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਹਨਾਂ ਦੇ ਸਪੁੱਤਰ ਸੁਖਬੀਰ ਸਿੰਘ ਬਾਦਲ ਵੀ ਬੀਤੇ ਦਿਨੀਂ ਉਨ੍ਹਾਂ ਨੂੰ ਮਿਲਣ ਆਏ ਸਨ ਅਤੇ ਉਨ੍ਹਾਂ ਵੱਲੋਂ ਦੱਸਿਆ ਗਿਆ ਸੀ ਕਿ ਉਨ੍ਹਾਂ ਦੇ ਪਿਤਾ ਜੀ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋਣ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਹੁਣ ਉਹਨਾਂ ਨੂੰ ਕੁਝ ਦਿਨ ਘਰ ਹੀ ਅਰਾਮ ਕਰਨ ਵਾਸਤੇ ਆਖਿਆ ਗਿਆ ਹੈ। ਕਿਉਂਕਿ ਜਿੱਥੇ ਕਰੋਨਾ ਦੀ ਚਪੇਟ ਵਿਚ ਆਏ ਸਨ ਉਥੇ ਹੀ ਉਨ੍ਹਾਂ ਦੀ ਹਾਲਤ ਹੁਣ ਪਹਿਲਾ ਨਾਲੋ ਬੇਹਤਰ ਸੀ। ਇਸ ਲਈ ਉਨ੍ਹਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਘਰ ਭੇਜ ਦਿੱਤਾ ਗਿਆ ਹੈ।
ਤਾਜਾ ਜਾਣਕਾਰੀ