ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਜਿਥੇ ਤਿਉਹਾਰਾਂ ਦਾ ਸੀਜ਼ਨ ਆ ਰਿਹਾ ਹੈ ਉਥੇ ਹੀ ਇਕ ਤੋਂ ਬਾਅਦ ਇਕ ਲਗਾਤਾਰ ਤਿਉਹਾਰ ਆ ਰਹੇ ਹਨ ਅਤੇ ਵੱਖ ਵੱਖ ਧਰਮ ਨਾਲ ਜੁੜੇ ਹੋਏ ਹਨ। ਉੱਥੇ ਹੀ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਮਨਾਇਆ ਜਾ ਰਿਹਾ ਹੈ। ਬਹੁਤ ਸਾਰੇ ਫਿਰਕੂ ਪ੍ਰਸਤ ਲੋਕਾਂ ਵੱਲੋਂ ਜਿੱਥੇ ਅਜਿਹੇ ਮੌਕਿਆਂ ਦੇ ਉਪਰ ਕੋਈ ਨਾ ਨਫਰਤ ਫੈਲਾਉਣ ਵਾਲੀ ਕੋਸ਼ਿਸ਼ ਕੀਤੀ ਜਾਂਦੀ ਹੈ। ਪਰ ਅਜਿਹੇ ਗੈਰ ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾਂਦੀ ਹੈ ਤਾਂ ਜੋ ਇਸ ਮੌਕੇ ਤੇ ਕੋਈ ਵੀ ਅਣਹੋਣੀ ਨਾ ਵਾਪਰ ਸਕੇ।
ਸਰਕਾਰ ਵੱਲੋ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਹੁਣ ਇੱਥੇ mp ਰਵਨੀਤ ਬਿੱਟੂ ਵੱਲੋਂ ਮੁੱਖ ਮੰਤਰੀ ਤੋਂ ਇਹ ਵੱਡੀ ਖਾਸ ਮੰਗ ਰੱਖੀ ਗਈ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਅੰਦਰ ਜਿਥੇ ਅੱਜ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ ਉਥੇ ਹੀ ਪੰਜਾਬ ਪੱਧਰ ਤੇ ਸੂਬਾ ਪੱਧਰੀ ਕਰਵਾਇਆ ਗਿਆ ਸਮਾਗਮ ਲੁਧਿਆਣਾ ਦੇ ਵਿੱਚ ਆਯੋਜਤ ਕੀਤਾ ਗਿਆ ਸੀ।
ਜਿੱਥੇ ਮੁੱਖ ਮਹਿਮਾਨ ਵਜੋਂ ਖਾਸ ਤੌਰ ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਿਰਕਤ ਕੀਤੀ ਗਈ। ਉੱਥੇ ਹੀ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਇਸ ਸਮਾਗਮ ਨੂੰ ਲੈ ਕੇ ਤੰਜ ਕੱਸਣ ਤੋਂ ਪਿੱਛੇ ਨਹੀਂ ਰਹੇ ਹਨ। ਜਿੱਥੇ ਉਨ੍ਹਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਹੁੰਦਿਆਂ ਲੁਧਿਆਣਾ ਵਿੱਚ ਫੋਟੋ ਖਿਚਵਾਉਣ ਲਈ ਆਉਂਦੇ ਹਨ ਉੱਥੇ ਹੀ ਉਹ ਇਸ ਦੀ ਬਜਾਏ ਮੁੱਖ ਮੰਤਰੀ ਵੱਲੋਂ ਇਲਾਕੇ ਦੇ ਵਿਕਾਸ ਵਾਸਤੇ ਐਲਾਨ ਕਰਨੇ ਚਾਹੀਦੇ ਹਨ।
ਜਦ ਕਿ ਉਹ ਝੂਠੇ ਇਸ਼ਤਿਹਾਰਾਂ ਨੂੰ ਦੇਖਣ ਵਾਸਤੇ ਲੱਖਾਂ ਰੁਪਏ ਫੋਟੋ ਖਿਚਵਾ ਕੇ ਖਰਚ ਕਰ ਰਹੇ ਹਨ। ਰਵਨੀਤ ਬਿੱਟੂ ਵੱਲੋਂ ਮੰਗ ਕੀਤੀ ਗਈ ਹੈ ਕਿ ਮੁੱਖ ਮੰਤਰੀ ਨੂੰ ਲੁਧਿਆਣਾ ਵਿੱਚ ਆਉਣ ਤੇ ਕਿਸੇ ਨਾ ਕਿਸੇ ਪ੍ਰਾਜੈਕਟ ਦਾ ਕੰਮ ਵੀ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਜੋ ਲੁਧਿਆਣੇ ਵਿੱਚ ਵਿਕਾਸ ਅਤੇ ਤਰੱਕੀ ਹੋ ਸਕੇ ਅਤੇ ਲੋਕ ਖੁਸ਼ਹਾਲ ਹੋ ਸਕਣ। ਉੱਥੇ ਹੀ ਉਨ੍ਹਾਂ ਵੱਲੋਂ ਲੁਧਿਆਣੇ ਨੂੰ ਪੰਜਾਬ ਦਾ ਦਿਲ ਦੱਸਿਆ ਗਿਆ।
ਤਾਜਾ ਜਾਣਕਾਰੀ