BREAKING NEWS
Search

WHO ਵਲੋਂ ਭਾਰਤ ਨੂੰ ਲੈਕੇ ਆਈ ਵੱਡੀ ਖਬਰ, ਓਮਿਕਰੋਂਨ ਵੇਰੀਐਂਟ ਨੂੰ ਲੈਕੇ ਦਿੱਤੀ ਚਿਤਾਵਨੀ

ਆਈ ਤਾਜ਼ਾ ਵੱਡੀ ਖਬਰ 

ਭਾਰਤ ਵਿੱਚ ਜਿੱਥੇ ਬਹੁਤ ਮੁਸ਼ਕਲ ਨਾਲ ਕਰੋਨਾ ਪਾਬੰਧੀਆ ਅਤੇ ਟੀਕਾਕਰਨ ਦੇ ਜਰੀਏ ਕਰੋਨਾ ਕੇਸਾਂ ਦੇ ਪਰਸਾਰ ਨੂੰ ਰੋਕਿਆ ਗਿਆ ਸੀ। ਉੱਥੇ ਹੀ ਸਾਰੇ ਦੇਸ਼ਾਂ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵੀ ਮੁੜ ਜਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਜਿਥੇ ਹਵਾਈ ਉਡਾਨਾਂ ਨੂੰ ਕਾਫੀ ਲੰਮੇਂ ਸਮੇਂ ਤੱਕ ਬੰਦ ਰੱਖਿਆ ਗਿਆ ਸੀ। ਪਰ ਕਰੋਨਾ ਕੇਸਾਂ ਵਿਚ ਕਮੀ ਆਉਣ ਤੇ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਸੀ। ਉਥੇ ਹੀ ਕਈ ਦੇਸ਼ਾਂ ਵਿਚ ਕਰੋਨਾ ਦੇ ਬਹੁਤ ਸਾਰੇ ਨਵੇਂ ਰੂਪ ਵੀ ਸਾਹਮਣੇ ਆਏ ਹਨ ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਹੁਣ ਵਿਸ਼ਵ ਸਿਹਤ ਸੰਗਠਨ ਵੱਲੋਂ ਭਾਰਤ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਓਮੀਕਰੋਨ ਵੇਰੀਐਂਟ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਵ ਸਿਹਤ ਸੰਗਠਨ ਵੱਲੋਂ ਹੁਣ ਭਾਰਤ ਵਿੱਚ ਫਿਰ ਤੋਂ ਕਰੋਨਾ ਦੇ ਨਵੇਂ ਰੂਪ ਦੇ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ ਕਿਉਂਕਿ ਭਾਰਤ ਦੇ ਵਿੱਚ ਹੁਣ ਫਿਰ ਓਮੀਕਰੋਨ ਸਬ ਵੇਰੀਐਂਟ ਦੇ ਸਾਹਮਣੇ ਆਉਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਕਿਉਂਕਿ ਇਹ ਨਵਾਂ ਬੈਰੀਐਟ ਭਾਰਤ ਦੇ ਸਮੇਤ ਹੋਰ ਵੀ ਬਹੁਤ ਸਾਰੇ ਦੇਸ਼ਾਂ ਦੇ ਵਿਚ ਸਾਹਮਣੇ ਆ ਚੁੱਕਾ ਹੈ।

ਜੇਕਰ ਕਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ ਭਾਰਤ ਦੇ ਵਿਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ 16,159 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਭਾਰਤ ਵਿਚ ਜਿੱਥੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਇਹ ਜਾਣਕਾਰੀ ਜਾਰੀ ਕਰਦੇ ਹੋਏ ਲੋਕਾਂ ਨੂੰ ਤੁਰੰਤ ਟੀਕਾਕਰਨ ਕਰਵਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ਵੱਲੋਂ ਅਜੇ ਤੱਕ ਨਹੀਂ ਕਰਵਾਇਆ ਗਿਆ ਹੈ।

ਉਥੇ ਹੀ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪਿਛਲੇ ਦੋ ਹਫ਼ਤਿਆਂ ਦੇ ਦੌਰਾਨ ਵਿਸ਼ਵ ਪੱਧਰ ਤੇ ਫਿਰ ਕਰੋਨਾ ਦੇ ਨਵੇਂ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਯੂਰਪ ਅਤੇ ਅਮਰੀਕਾ ਦੇ ਵਿਚ Ba.4 ਅਤੇ Ba 5 ਦੀਆਂ ਲਹਿਰਾਂ ਸਾਹਮਣੇ ਆਈਆਂ ਹਨ ਉਥੇ ਹੀ ਭਾਰਤ ਦੇ ਵਿੱਚ ਵੀ Ba.2.75 ਭਾਰਤ ਦੇ ਵਿੱਚ ਪਾਇਆ ਗਿਆ ਹੈ।



error: Content is protected !!